JALANDHAR WEATHER

ਚਰਨਜੀਤ ਸਿੰਘ ਚੰਨੀ ਨੂੰ ਵਾਰ-ਵਾਰ ਮੁਆਫੀ ਮੰਗਣ ਦੀ ਬਜਾਏ ਆਪਣੀ ਜ਼ੁਬਾਨ 'ਤੇ ਕੰਟਰੋਲ ਕਰਨਾ ਚਾਹੀਦੈ - ਧਾਲੀਵਾਲ

ਅਜਨਾਲਾ, ਰਮਦਾਸ (ਅੰਮ੍ਰਿਤਸਰ), 19 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ)-ਪੰਜਾਬ ਦੇ ਐਨ.ਆਰ.ਆਈ. ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵਲੋਂ ਕੁਝ ਦਿਨ ਪਹਿਲਾਂ ਔਰਤਾਂ ਸੰਬੰਧੀ ਦਿੱਤੇ ਵਿਵਾਦਿਤ ਬਿਆਨ ਉਪਰੰਤ ਮੁਆਫੀ ਮੰਗਣ ਉਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਵਾਰ-ਵਾਰ ਮੁਆਫੀਆਂ ਮੰਗਣ ਦੀ ਬਜਾਏ ਆਪਣੀ ਜ਼ੁਬਾਨ ਉਤੇ ਕੰਟਰੋਲ ਕਰਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਰਮਦਾਸ ਵਿਖੇ ਬਾਬਾ ਬੁੱਢਾ ਸਾਹਿਬ ਜੀ ਸੈਕੰਡਰੀ ਸਕੂਲ ਰਮਦਾਸ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਕੀਤੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ 6 ਦਸੰਬਰ ਨੂੰ ਦਿੱਲੀ ਕੂਚ ਕਰਨ ਦੇ ਕੀਤੇ ਐਲਾਨ ਸੰਬੰਧੀ ਪੱਤਰਕਾਰਾਂ ਵਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਰੀਆਂ ਫਸਲਾਂ ਉਤੇ ਐਮ.ਐਸ.ਪੀ. ਦੇਣ ਤੋਂ ਇਲਾਵਾ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦਾ ਕੇਂਦਰ ਸਰਕਾਰ ਨੂੰ ਤੁਰੰਤ ਹੱਲ ਕਰਨਾ ਚਾਹੀਦਾ ਹੈI ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ