JALANDHAR WEATHER

ਹਰਮੀਤ ਸਿੰਘ ਸੰਧੂ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਤਰਨਤਾਰਨ, 19 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ, ਕੋਰ ਕਮੇਟੀ ਮੈਂਬਰ, ਵਰਕਿੰਗ ਕਮੇਟੀ ਮੈਂਬਰ ਅਤੇ ਹਲਕਾ ਤਰਨਤਾਰਨ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਭੇਜਿਆ ਹੈ। ਭੇਜੇ ਗਏ ਅਸਤੀਫ਼ੇ ਵਿਚ ਕਾਰਨਾਂ ਨੂੰ ਨਹੀਂ ਦਰਸਾਇਆ ਗਿਆ। ਹਰਮੀਤ ਸਿੰਘ ਸੰਧੂ ਵਲੋਂ ਆਉਂਦੇ ਇਕ ਦੋ ਦਿਨਾਂ ਵਿਚ ਹਲਕਾ ਤਰਨਤਾਰਨ ਦੇ ਆਪਣੇ ਸਾਥੀਆਂ ਅਤੇ ਸਰਪੰਚਾਂ, ਪੰਚਾਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਦੱਸਣ ਦੀ ਗੱਲ ਕਹੀ ਗਈ ਹੈ। ਹਰਮੀਤ ਸਿੰਘ ਸੰਧੂ ਹਲਕਾ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਿਚੋਂ ਇਕ ਮੰਨੇ ਜਾਂਦੇ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ