JALANDHAR WEATHER

ਜੇਲ੍ਹ ’ਚੋਂ ਬਾਹਰ ਆਏ ਭਾਈ ਬਲਵੰਤ ਸਿੰਘ ਰਾਜੋਆਣਾ, ਪੁਲਿਸ ਸੁਰੱਖਿਆ ਹੇਠ ਪਿੰਡ ਲਈ ਰਵਾਨਾ

ਪਟਿਆਲਾ, 20 ਨਵੰਬਰ (ਅਮਨਦੀਪ ਸਿੰਘ)- ਬੇਅੰਤ ਸਿੰਘ ਕਤਲ ਮਾਮਲੇ ਵਿਚ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਅੱਜ ਤਿੰਨ ਘੰਟੇ ਦੀ ਮਿਲੀ ਪੈਰੋਲ ’ਤੇ ਬਾਹਰ ਆ ਗਏ। ਹਾਈ ਕੋਰਟ ਵਲੋਂ ਉਨ੍ਹਾਂ ਨੂੰ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣ ਲਈ 11 ਤੋਂ 3 ਵਜੇ ਤੱਕ ਲਈ ਪੈਰੋਲ ਦਿੱਤੀ ਗਈ ਹੈ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਟਿਆਲਾ ਜੇਲ੍ਹ ਤੋਂ ਲੁਧਿਆਣਾ ਲਈ ਲਿਜਾਇਆ ਗਿਆ, ਜਿਥੇ ਕਿ ਉਹ ਪਿੰਡ ਰਾਜੋਆਣਾ ਦੇ ਇਕ ਗੁਰਦੁਆਰਾ ਸਾਹਿਬ ਵਿਚ ਰੱਖੇ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ