ਹਲਕਾ ਡੇਰਾ ਬਾਬਾ ਨਾਨਕ ’ਚ ਸੁਖਜਿੰਦਰ ਸਿੰਘ ਰੰਧਾਵਾ ਅਤੇ ਗੁਰਦੀਪ ਸਿੰਘ ਰੰਧਾਵਾ ਆਹਮੋ ਸਾਹਮਣੇ
ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਪੰਜਾਬ ਅੰਦਰ ਚੱਲ ਰਹੀਆਂ ਜਿਮਨੀ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾ ਵਿਚ ਮਾਹੌਲ ਉਸ ਸਮੇਂ ਤਣਾਵਪੂਰਨ ਹੋ ਗਿਆ, ਜਦੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਕਾਰ ਕਾਫ਼ੀ ਤੂੰ ਤੂੰ ਮੈਂ ਮੈਂ ਹੋ ਗਈ। ਇਸ ਦੌਰਾਨ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਆਹਮੋ ਸਾਹਮਣੇ ਕੁਰਸੀਆਂ ਤੇ ਬੈਠ ਗਏ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਪਹੁੰਚ ਗਈ ਅਤੇ ਸਥਿਤੀ ’ਤੇ ਕਾਬੂ ਪਾਇਆ ਗਿਆ।