ਲੋਕ ਬਗੈਰ ਕਿਸੇ ਡਰ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਕਰਨ ਵਰਤੋਂ-ਸੁਖਜਿੰਦਰ ਸਿੰਘ ਰੰਧਾਵਾ
ਕੋਟਲੀ ਸੂਰਤ ਮੱਲੀ, (ਗੁਰਦਾਸਪੁਰ), 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਗੁਰਦਾਸਪੁਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਪਿੰਡ ਧਾਰੋਵਾਲੀ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਗੈਰ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਸਰਕਾਰ ਦੀਆਂ ਵਧੀਕੀਆਂ ਦਾ ਮੂੰਹ ਤੋੜ ਜਵਾਬ ਦੇਣ। ਰੰਧਾਵਾ ਨੇ ਕਿਹਾ ਕਿ ਭਾਵੇਂ ਕੁਝ ਥਾਵਾਂ ’ਤੇ ਆਮ ਆਦਮੀ ਪਾਰਟੀ ਵਲੋਂ ਗੁੰਡਾਗਰਦੀ ਕਰਨ ਦਾ ਯਤਨ ਕੀਤਾ ਗਿਆ ਹੈ ਪਰ ਉਨ੍ਹਾਂ ਦੇ ਹਲਕੇ ਦੇ ਲੋਕ ਬਹੁਤ ਤਗੜੇ ਹਨ ਤੇ ਉਹ ਡੱਟ ਕੇ ਸਰਕਾਰ ਦੀਆਂ ਵਧੀਕੀਆਂ ਦਾ ਜਵਾਬ ਦੇ ਰਹੇ ਹਨ। ਉਹਨਾਂ ਆਪਣੀ ਪਤਨੀ ਜਤਿੰਦਰ ਕੌਰ ਰੰਧਾਵਾ ਦੀ ਜਿੱਤ ਦਾ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਇਸ ਸਮੇਂ ਕਾਂਗਰਸ ਦੇ ਹੱਕ ਵਿਚ ਲੋਕ ਡਟੇ ਹੋਏ ਦਿਖਾਈ ਦੇ ਰਹੇ ਹਨ।