JALANDHAR WEATHER

29 ਸਾਲਾਂ ਬਾਅਦ ਪਿੰਡ ਪੁੱਜੇ ਭਾਈ ਬਲਵੰਤ ਸਿੰਘ ਰਾਜੋਆਣਾ

ਗੁਰੂਸਰ ਸੁਧਾਰ, (ਲੁਧਿਆਣਾ), 20 ਨਵੰਬਰ (ਜਗਪਾਲ ਸਿੰਘ ਸਿਵੀਆਂ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ’ਚ ਸਜ਼ਾ ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ’ਚੋਂ ਤਿੰਨ ਘੰਟਿਆਂ ਦੀ ਪੈਰੋਲ ’ਤੇ ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਅੱਜ ਆਪਣੇ ਜੱਦੀ ਪਿੰਡ ਰਾਜੋਆਣਾ ਕਲਾਂ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਪਹੁੰਚੇ, ਜਿਥੇ ਅੱਜ ਉਨ੍ਹਾਂ ਦੇ ਇੱਕਲੌਤੇ ਵੱਡੇ ਭਰਾ ਕੁਲਵੰਤ ਸਿੰਘ ਦੀ ਅੰਤਿਮ ਅਰਦਾਸ ਹੋ ਰਹੀ ਹੈ। ਇਸ ਮੌਕੇ ਭਾਈ ਸਾਹਿਬ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਜਰਨਲ ਸਕੱਤਰ ਐਸ.ਜੀ.ਪੀ.ਸੀ., ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਐਸ.ਜੀ.ਪੀ.ਸੀ., ਭਾਈ ਰਾਜੋਆਣਾ ਦੇ ਭਤੀਜੇ ਰਵਨੀਤ ਸਿੰਘ, ਸਰਪੰਚ ਗੁਰਜੀਤ ਸਿੰਘ ਨੱਤ ਸਮੇਤ ਸਮੁੱਚੀ ਸਿੱਖ ਸੰਗਤ ਨੂੰ ਗੁਰ ਫਤਿਹ ਦੀ ਸਾਂਝ ਪਾਉਂਦਿਆਂ ਹੋਇਆਂ ਭਾਈ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਆਪਣੇ ਭਰਾ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ