ਔਰਤ ਵਲੋਂ ਕਰਵਾਇਆ ਗਿਆ ਆਪਣੇ ਪਤੀ ਦਾ ਕਤਲ
ਬਾਬਾ ਬਕਾਲਾ ਸਾਹਿਬ, (ਅੰਮ੍ਰਿਤਸਰ) 20 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬੀਤੀ ਰਾਤ ਬਾਬਾ ਬਕਾਲਾ ਸਾਹਿਬ ਵਿਖੇ ਇਕ ਵਿਆਹੁਤਾ ਔਰਤ ਵਲੋਂ ਆਪਣੇ ਦੋ ਪ੍ਰੇਮੀਆ ਹੱਥੋਂ ਆਪਣੇ ਫ਼ੌਜੀ ਪਤੀ ਨੂੰ ਮਰਵਾਉਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵਿੰਦਰ ਕੌਰ ਨਾਮਕ ਔਰਤ ਦੇ ਨਾਜਾਇਜ਼ ਸੰਬੰਧਾਂ ਨੂੰ ਲੈ ਕੇ ਉਸ ਦੇ ਆਪਣੇ ਪਤੀ ਸੁਖਦੇਵ ਸਿੰਘ ਸਾਬਕਾ ਫ਼ੌਜੀ ਨਾਲ ਮਤਭੇਦ ਰਹਿੰਦੇ ਸਨ ਕਿ ਬੀਤੀ ਰਾਤ ਔਰਤ ਨੇ ਆਪਣੇ ਪਤੀ ਨੂੰ ਮਰਵਾ ਦਿੱਤਾ। ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋਈ ਘਟਨਾ ਦੇ ਮੱਦੇਨਜ਼ਰ ਪੁਲਿਸ ਨੇ ਮ੍ਰਿਤਕ ਸੁਖਦੇਵ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਬਾਬਾ ਬਕਾਲਾ ਸਾਹਿਬ ਦੇ ਕਤਲ ਕਰਨ ਦੇ ਦੋਸ਼ਾਂ ਤਹਿਤ ਉਕਤ ਔਰਤ ਸਮੇਤ ਦੋਸ਼ੀ ਕੁਲਵੰਤ ਸਿੰਘ ਅਤੇ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੂਰੁ ਕਰ ਦਿੱਤੀ ਹੈ ।