JALANDHAR WEATHER

ਪਿੰਡ ਗੋਸਲ ਤੇ ਨਾਨੋਹਾਰਨੀ 'ਚ ਵੋਟ ਪਾਉਣ ਉਪਰੰਤ ਬਰਾਤ ਲਈ ਰਵਾਨਾ ਹੋਏ ਲਾੜੇ

ਕਲਾਨੌਰ/ਵਡਾਲਾ ਬਾਂਗਰ (ਗੁਰਦਾਸਪੁਰ), 20 ਨਵੰਬਰ (ਪੁਰੇਵਾਲ, ਕਾਹਲੋਂ, ਭੁੰਬਲੀ, ਚੀਮਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਹੋ ਰਹੀ ਜ਼ਿਮਨੀ ਚੋਣ ਦੌਰਾਨ ਵੋਟਰਾਂ ਵਿਚ ਵੋਟਾਂ ਪਾਉਣ ਨੂੰ ਲੈ ਕੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਬਲਾਕ ਕਲਾਨੌਰ ਦੇ ਦੋ ਵੱਖ-ਵੱਖ ਪਿੰਡਾਂ ਗੋਸਲ ਅਤੇ ਨਾਨੋਹਾਰਨੀ ਵਿਖੇ ਵੋਟਾਂ ਪਾਉਣ ਤੋਂ ਬਾਅਦ ਲਾੜੇ ਬਰਾਤ ਲਈ ਰਵਾਨਾ ਹੋਏ। ਭਾਵੇਂ ਸਵੇਰ ਸਮੇਂ ਇਸ ਖੇਤਰ 'ਚ ਵੋਟ ਪੋਲਿੰਗ ਫੀਸਦੀ ਘੱਟ ਰਹੀ ਸੀ ਜਦਕਿ ਇਸ ਸਮੇਂ ਪਿੰਡਾਂ ਦੇ ਆਮ ਵੋਟਰ ਵੀ ਹੁਣ ਵੋਟਾਂ ਪਾਉਣ ਲਈ ਘਰਾਂ ਵਿਚੋਂ ਨਿਕਲਦੇ ਵਿਖਾਈ ਦੇ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

5ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ 'ਤੇ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ ਉਤੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਇਕੱਤਰਤਾ ਮੀਟਿੰਗ ਵਿਚ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਸ਼ਾਮਿਲ ਹਨ। ਇਸ ਦੌਰਾਨ ਸਿੰਘ ਸਾਹਿਬਾਨ ਨੂੰ ਮਿਲ ਕੇ ਬਾਹਰ ਆਏ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ...  

... 13 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ