JALANDHAR WEATHER

ਪਰਾਲੀ ਦੇ ਢੇਰ ਨੂੰ ਭੇਤਭਰੀ ਹਾਲਤ 'ਚ ਅੱਗ ਲੱਗਣ ਕਾਰਨ ਕਿਸਾਨ ਦਾ 25 ਲੱਖ ਤੋਂ ਵੱਧ ਦਾ ਨੁਕਸਾਨ

ਕਲਾਨੌਰ, 20 ਨਵੰਬਰ (ਪੁਰੇਵਾਲ)-ਇਤਿਹਾਸਿਕ ਕਸਬਾ ਕਲਾਨੌਰ ਸਥਿਤ ਖੇਤਾਂ ਵਿਚ ਇਕ ਕਿਸਾਨ ਵਲੋਂ ਇਕੱਠੀ ਕੀਤੀ ਪਰਾਲੀ ਦੇ ਵੱਡੇ ਢੇਰ ਨੂੰ ਅੱਗ ਲੱਗਣ ਕਾਰਨ ਕਿਸਾਨ ਦਾ ਲੱਖਾਂ ਰੁਪਏ ਦੇ ਨੁਕਸਾਨ ਹੋਣ ਦੀ ਖਬਰ ਹੈ। ਪੀੜਤ ਕਿਸਾਨ ਨੇ ਦੱਸਿਆ ਕਿ ਉਸ ਵਲੋਂ ਡੇਢ ਮਹੀਨੇ ਤੋਂ ਵੱਧ ਮਿਹਨਤ ਕਰਕੇ ਕਰੀਬ 150 ਏਕੜ ਖੇਤਾਂ ਵਿਚੋਂ ਪਰਾਲੀ ਇਕੱਠੀ ਕੀਤੀ ਸੀ ਅਤੇ ਅੱਗ ਲੱਗਣ ਕਾਰਨ ਉਸ ਦਾ 20 ਤੋਂ 25 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

15ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ 'ਤੇ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ ਉਤੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਇਕੱਤਰਤਾ ਮੀਟਿੰਗ ਵਿਚ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਸ਼ਾਮਿਲ ਹਨ। ਇਸ ਦੌਰਾਨ ਸਿੰਘ ਸਾਹਿਬਾਨ ਨੂੰ ਮਿਲ ਕੇ ਬਾਹਰ ਆਏ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ...  

... 1 hours 44 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ