JALANDHAR WEATHER

ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ ਗਿੱਦੜਬਾਹਾ ਦੀ ਜ਼ਿਮਨੀ ਚੋਣ-ਸ਼ਾਮ 6 ਵਜੇ ਤੱਕ 81 ਫੀਸਦੀ ਹੋਈ ਪੋਲਿੰਗ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਜ਼ਿਮਨੀ ਚੋਣ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ। ਉਨ੍ਹਾਂ ਕਿਹਾ ਕਿ ਹਲਕਾ ਗਿੱਦੜਬਾਹਾ ’ਚ ਸ਼ਾਮ 6.00 ਵਜੇ ਤੱਕ 81 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ, ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ। ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ। ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫ਼ਸਰ ਨੇ ਹਲਕਾ ਗਿੱਦੜਬਾਹਾ ਦੇ ਪਿੰਡ ਹਰੀਕੇ ਕਲਾਂ, ਸੂਰੇਵਾਲਾ ਅਤੇ ਕਾਉਣੀ ਦੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਤ੍ਰਿਪਾਠੀ ਨੇ ਗਿੱਦੜਬਾਹਾ ਹਲਕੇ ਦੀ ਜ਼ਿਮਨੀ ਚੋਣ ਨੂੰ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿਥੇ ਸਮੁੱਚੇ ਚੋਣ ਅਮਲੇ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਗਿੱਦੜਬਾਹਾ ਹਲਕੇ ਦੇ ਵਾਸੀਆਂ ਦਾ ਚੋਣਾਂ ਦੇ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਵਿਚ ਸਹਿਯੋਗ ਦੇਣ ’ਤੇ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ