JALANDHAR WEATHER

ਸ਼ਰਾਬ ਨੀਤੀ ਮਾਮਲਾ: ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ ਦਿੱਲੀ ਹਾਈਕੋਰਟ ਵਿਚ ਹੋਵੇਗੀ ਸੁਣਵਾਈ

ਨਵੀਂ ਦਿੱਲੀ, 21 ਨਵੰਬਰ- ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ ਦਿੱਲੀ ਹਾਈਕੋਰਟ ’ਚ ਸੁਣਵਾਈ ਹੋਵੇਗੀ। ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਬੀਤੇ ਦਿਨ ਪਟੀਸ਼ਨ ਦਾਇਰ ਕੀਤੀ ਸੀ। ਕੇਜਰੀਵਾਲ ਦੀ ਦਲੀਲ ਹੈ ਕਿ ਹੇਠਲੀ ਅਦਾਲਤ ਨੇ ਬਿਨਾਂ ਕਿਸੇ ਅਗਾਊਂ ਮਨਜ਼ੂਰੀ ਦੇ ਅਪਰਾਧ ਦਾ ਨੋਟਿਸ ਲੈਣ ਦੀ ਗਲਤੀ ਕੀਤੀ ਹੈ। ਅਜਿਹੇ ਮਾਮਲਿਆਂ ਵਿਚ, ਸੀ.ਆਰ.ਪੀ.ਸੀ. ਦੀ ਧਾਰਾ 197 (1) ਦੇ ਤਹਿਤ ਰਾਜਪਾਲ ਦੀ ਪਹਿਲਾਂ ਪ੍ਰਵਾਨਗੀ ਲੈਣਾ ਜ਼ਰੂਰੀ ਹੁੰਦਾ ਹੈ ਕਿਉਂਕਿ ਉਸ ਸਮੇਂ ਉਹ (ਕੇਜਰੀਵਾਲ) ਮੁੱਖ ਮੰਤਰੀ ਦੇ ਅਹੁਦੇ ’ਤੇ ਸਨ। ਕੇਜਰੀਵਾਲ ਫਿਲਹਾਲ ਜ਼ਮਾਨਤ ’ਤੇ ਬਾਹਰ ਹਨ। ਦੋ ਜਾਂਚ ਏਜੰਸੀਆਂ (ਈਡੀ ਅਤੇ ਸੀਬੀਆਈ) ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੁਪਰੀਮ ਕੋਰਟ ਨੇ 13 ਸਤੰਬਰ ਨੂੰ ਸੀ.ਬੀ.ਆਈ. ਕੇਸ ਵਿਚ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਦੇ ਨਾਲ ਹੀ ਈ.ਡੀ. ਮਾਮਲੇ ’ਚ ਉਨ੍ਹਾਂ ਨੂੰ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿਚ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿਚ 26 ਜੂਨ ਨੂੰ ਸੀ.ਬੀ.ਆਈ. ਨੇ ਉਸ ਨੂੰ ਜੇਲ੍ਹ ਤੋਂ ਹਿਰਾਸਤ ਵਿਚ ਲੈ ਲਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ