ਜੰਮੂ-ਕਸ਼ਮੀਰ 'ਚ ਐੱਨ.ਆਈ.ਏ. ਵਲੋਂ ਅੱਤਵਾਦੀਆਂ ਦੀ ਘੁਸਪੈਠ ਦੇ ਮੱਦੇਨਜ਼ਰ ਕਈ ਥਾਈਂ ਛਾਪੇਮਾਰੀ
ਨਵੀਂ ਦਿੱਲੀ, 21 ਨਵੰਬਰ-ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ, ਊਧਮਪੁਰ, ਡੋਡਾ, ਰਾਮਬਨ ਅਤੇ ਕਿਸ਼ਤਵਾੜ ਜ਼ਿਲ੍ਹਿਆਂ 'ਚ ਕਈ ਥਾਵਾਂ 'ਤੇ ਸਰਹੱਦ ਪਾਰ ਤੋਂ ਅੱਤਵਾਦੀਆਂ ਦੀ ਘੁਸਪੈਠ ਅਤੇ ਸੁਰੱਖਿਆ ਬਲਾਂ ਅਤੇ ਨਾਗਰਿਕਾਂ 'ਤੇ ਹੋਏ ਹਮਲਿਆਂ ਦੇ ਸੰਬੰਧ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ ਪਾਬੰਦੀਸ਼ੁਦਾ ਸੰਗਠਨਾਂ ਦੇ ਅੱਤਵਾਦੀਆਂ ਦੇ ਓਵਰ ਗਰਾਊਂਡ ਵਰਕਰਾਂ ਅਤੇ ਹਾਈਬ੍ਰਿਡ ਦਹਿਸ਼ਤਗਰਦਾਂ ਦੇ ਵਿਚਕਾਰ ਸੰਬੰਧਾਂ ਨੂੰ ਦਰਸਾਉਂਦੀਆਂ ਵੱਖ-ਵੱਖ ਸਮੱਗਰੀਆਂ ਨੂੰ ਜ਼ਬਤ ਕੀਤਾ ਗਿਆ, ਜਿਨ੍ਹਾਂ ਦੇ ਅਹਾਤੇ ਦੀ ਤਲਾਸ਼ੀ ਲਈ ਗਈ। ਕਾਰਵਾਈ ਦੇ ਹਿੱਸੇ ਵਜੋਂ ਇਨ੍ਹਾਂ ਜਥੇਬੰਦੀਆਂ ਦੇ ਹਮਦਰਦਾਂ ਅਤੇ ਕਾਡਰਾਂ ਦੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਗਈ।