ਭਾਰਤੀ ਜਨਤਾ ਪਾਰਟੀ ਦੇ ਯੂਥ ਪ੍ਰਧਾਨ ਦਾ ਬੀਤੀ ਰਾਤ ਕਤਲ
ਸੁਲਤਾਨਪੁਰ ਲੋਧੀ, (ਕਪੂਰਥਲਾ), 22 ਨਵੰਬਰ (ਥਿੰਦ)- ਬੀਤੀ ਰਾਤ ਸੁਲਤਾਨਪੁਰ ਲੋਧੀ ਵਿਖੇ ਆਪਸੀ ਰੰਜਿਸ਼ ਦੇ ਚੱਲਦਿਆਂ ਕੁਝ ਨੌਜਵਾਨਾਂ ਵਲੋਂ ਕੀਤੇ ਹਮਲੇ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਯੂਥ ਪ੍ਰਧਾਨ ਹਨੀ ਸਭਰਵਾਲ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਹਮਲੇ ਦੌਰਾਨ ਦੋ ਨੌਜਵਾਨ ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ। ਇਸ ਘਟਨਾ ਤੋਂ ਪੂਰੇ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਵਲੋਂ ਘਟਨਾ ਤੋਂ ਤਰੁੰਤ ਬਾਅਦ ਹਮਲਾਵਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।