JALANDHAR WEATHER

ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਦੇ ਦੂਜੇ ਦਿਨ ਹੋ ਰਹੇ ਨੇ ਵੱਖ ਵੱਖ ਵਿਸ਼ਿਆਂ ’ਤੇ ਸੈਮੀਨਾਰ

ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ (ਜੇ. ਐਸ. ਨਿੱਕੂਵਾਲ)- ਸ੍ਰੀ ਆਨੰਦਪੁਰ ਸਾਹਿਬ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੀ 68ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਦੇ ਦੂਜੇ ਦਿਨ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਸੈਮੀਨਾਰ ਸ਼ੁਰੂ ਹੋ ਗਏ, ਜਿਨ੍ਹਾਂ ਦੀ ਸ਼ੁਰੂਆਤ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਅਤੇ ਸਾਬਕਾ ਕੈਬਿਨਟ ਮੰਤਰੀ ਡਾ. ਇੰਦਰਬੀਰ ਸਿੰਘ ਨੇ ਕੀਤੀ। ਡਾ. ਨਿੱਝਰ ਨੇ ਦੱਸਿਆ ਕਿ ਦੂਜੇ ਦਿਨ ਸੈਮੀਨਾਰਾਂ ਦੀ ਸ਼ੁਰੂਆਤ ਹੋ ਗਈ ਹੈ ਜੋ ਕਿ ਸ਼ਾਮੀ 8 ਵਜੇ ਤੱਕ ਚੱਲੇਗੀ। ਇਨ੍ਹਾਂ ਸੈਮੀਨਾਰਾਂ ਵਿਚ ਪੰਜਾਬੀ ਭਾਸ਼ਾ ਦਾ ਇਤਿਹਾਸ ਵਰਤਮਾਨ ਅਤੇ ਭਵਿੱਖ, ਸਿੱਖਿਆ ਪ੍ਰਣਾਲੀਆਂ ਅਤੇ ਪ੍ਰਬੰਧਕੀ ਸੰਸਥਾਵਾਂ ਦੀ ਭੂਮਿਕਾ, ਨਵੀਨ ਖੇਤੀ ਦੀਆਂ ਸੰਭਾਵਨਾ ਅਤੇ ਵਾਤਾਵਰਣ ਸੰਭਾਲ, ਪੰਜਾਬ ਦੇ ਵਿਦਿਆਰਥੀਆਂ ਲਈ ਉਦਯੋਗ ਵਿਚ ਰੁਜ਼ਗਾਰ ਦੀਆਂ ਸੰਭਾਵਨਾਵਾਂ, ਅਜੋਕੇ ਸਮੇਂ ਵਿਚ ਪੱਤਰਕਾਰਤਾ ਦੀ ਭੂਮਿਕਾ ਸਮੇਤ ਕਈ ਚਲੰਤ ਵਿਸ਼ਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ ਕਿ ਪੰਜਾਬ ਦੀ ਤਰੱਕੀ ਲਈ ਚੁਣੌਤੀ ਅਤੇ ਜ਼ਰੂਰੀ ਬਣੇ ਹੋਏ ਹਨ। ਦੂਜੇ ਦਿਨ ਦੇ ਬੁਲਾਰਿਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਅਮਰਜੀਤ ਸਿੰਘ ਦੂਆ, ਡਾਕਟਰ ਅਮਰਜੀਤ ਸਿੰਘ ਗਰੇਵਾਲ, ਪ੍ਰਿੰਸੀਪਲ ਪ੍ਰਭਜੋਤ ਕੌਰ ਸਮੇਤ ਕਈ ਨਾਮੀ ਸ਼ਖਸੀਅਤਾਂ ਹਾਜ਼ਰੀ ਭਰ ਰਹੀਆਂ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਅਤੇ ਚੀਫ ਖਾਲਸਾ ਦੀਵਾਨ ਨਾਲ ਸੰਬੰਧਿਤ ਸ਼ਖਸੀਅਤਾਂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ