ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਇਟਲੀ ਵਿਚ ਮਰਨ ਵਾਲੇ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝੀ
ਅਜਨਾਲਾ, (ਅੰਮ੍ਰਿਤਸਰ), 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋ)- ਪੰਜਾਬ ਦੇ ਐਨ.ਆਰ.ਆਈ. ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਜਨਾਲਾ ਤੋਂ ਥੋੜੀ ਦੂਰ ਪੈਂਦੇ ਪਿੰਡ ਬੋਹਲੀਆਂ ਵਿਖੇ ਪਹੁੰਚ ਕੇ ਪਿਛਲੇ ਦਿਨੀਂ ਇਟਲੀ ਵਿਖੇ ਮੌਤ ਦੇ ਮੂੰਹ ਵਿਚ ਚਲੇ ਜਾਣ ਵਾਲੇ ਨੌਜਵਾਨ ਸੁਖਜਿੰਦਰ ਸਿੰਘ ਸ਼ੇਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ, ਇੱਥੇ ਦੱਸ ਦੇਈਏ ਕਿ ਸੁਖਜਿੰਦਰ ਸਿੰਘ 5 ਸਾਲ ਪਹਿਲਾਂ ਇਟਲੀ ਗਿਆ ਸੀ ਤੇ ਉਹ ਤਿੰਨ ਭੈਣਾਂ ਦਾ ਇੱਕਲਾ ਭਰਾ ਸੀ। ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਿੱਥੇ ਪਰਿਵਾਰ ਨਾਲ ਦੁੱਖ ਵੰਡਾਇਆ ਉੱਥੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਇਸ ਦੁੱਖ ਦੀ ਘੜੀ ਦੇ ਵਿਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਤੇ ਸੁਖਜਿੰਦਰ ਸਿੰਘ ਦੇ ਮ੍ਰਿਤਕ ਸਰੀਰ ਨੂੰ ਅੰਤਿਮ ਰਸਮਾਂ ਲਈ ਭਾਰਤ ਵਾਪਸ ਲਿਆਉਣ ਲਈ ਉਨ੍ਹਾਂ ਵਲੋਂ ਇਟਲੀ ਸਫ਼ਾਰਖ਼ਾਨੇ ਨਾਲ ਸੰਪਰਕ ਸਾਧਿਆ ਗਿਆ ਹੈ।