JALANDHAR WEATHER

ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਧਾਨ ਮੰਤਰੀ ਪੀਅਰੇ ਨੇ ਭਾਰਤ-ਸੇਂਟ ਲੂਸੀਆ ਸੰਬੰਧਾਂ ਨੂੰ ਵਧਾਉਣ ਦੇ ਤਰੀਕਿਆਂ ਬਾਰੇ ਕੀਤੀ ਚਰਚਾ

ਜੌਰਜਟਾਉਨ [ਗੁਆਨਾ ], 22 ਨਵੰਬਰ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਆਨਾ ਵਿਚ ਆਯੋਜਿਤ ਦੂਜੇ ਭਾਰਤ-ਕੈਰੀਕਾਮ ਸੰਮੇਲਨ ਦੇ ਮੌਕੇ 'ਤੇ ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ ਫਿਲਿਪ ਪੀਅਰੇ ਨਾਲ ਚਰਚਾ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ ਦੇ ਅਨੁਸਾਰ, ਦੋਵਾਂ ਵਿਸ਼ਵ ਨੇਤਾਵਾਂ ਨੇ "20 ਨਵੰਬਰ ਨੂੰ ਲਾਭਕਾਰੀ ਗੱਲਬਾਤ" ਕੀਤੀ। ਨੇਤਾਵਾਂ ਨੇ ਸਮਰੱਥਾ ਨਿਰਮਾਣ, ਸਿੱਖਿਆ, ਸਿਹਤ, ਨਵਿਆਉਣਯੋਗ ਊਰਜਾ, ਕ੍ਰਿਕਟ ਅਤੇ ਯੋਗਾ ਵਰਗੇ ਕਈ ਮੁੱਦਿਆਂ 'ਤੇ ਦੁਵੱਲੇ ਸਹਿਯੋਗ 'ਤੇ ਚਰਚਾ ਕੀਤੀ।  ਐਕਸ 'ਤੇ ਆਪਣੀ ਪੋਸਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਪਾਰਕ ਸਬੰਧਾਂ ਨੂੰ ਹੁਲਾਰਾ ਦੇਣ ਅਤੇ ਸਿਹਤ ਸੰਭਾਲ, ਫਾਰਮਾ ਅਤੇ ਊਰਜਾ ਵਰਗੇ ਖੇਤਰਾਂ ਵਿਚ ਸੰਬੰਧਾਂ ਨੂੰ ਵਧਾਉਣ ਲਈ ਵਿਚਾਰ-ਵਟਾਂਦਰਾ ਹੋਇਆ। ਪ੍ਰਧਾਨ ਮੰਤਰੀ ਪਿਅਰੇ ਨੇ ਭਾਰਤ-ਕੈਰੀਕਾਮ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੀ ਸੱਤ-ਨੁਕਾਤੀ ਯੋਜਨਾ ਦੀ ਸ਼ਲਾਘਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ