ਰਾਹੁਲ ਗਾਂਧੀ ਨਰਿੰਦਰ ਮੋਦੀ ਦੀ ਭਰੋਸੇਯੋਗਤਾ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹਨ: ਮੁਖ਼ਤਾਰ ਅੱਬਾਸ ਨਕਵੀ
ਨਵੀਂ ਦਿੱਲੀ, 22 ਨਵੰਬਰ - ਭਾਜਪਾ ਆਗੂ ਮੁਖ਼ਤਾਰ ਅੱਬਾਸ ਨਕਵੀ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਸਿਆਸੀ ਬਿਆਨਬਾਜ਼ੀ ਦੇ ਪਾਤਰ ਹਨ। ਉਹ ਨਰਿੰਦਰ ਮੋਦੀ ਦੀ ਭਰੋਸੇਯੋਗਤਾ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਹ ਇਸ ਵਿਚ ਕਾਮਯਾਬ ਨਹੀਂ ਹੋਣਗੇ । ਉਨ੍ਹਾਂ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਸਿਆਸੀ ਪਾਖੰਡ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਦਾ ਕੋਈ ਲਾਭ ਨਹੀਂ ਮਿਲੇਗਾ।