ਭਾਰਤ ਮਾਲਾ ਸੜਕ ਪ੍ਰੋਜੈਕਟ ਤਹਿਤ ਅਕਵਾਇਰ ਜ਼ਮੀਨ ਦੇ ਕਬਜ਼ੇ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਪੁਲਿਸ ਵਲੋਂ ਲਾਠੀਚਾਰਜ
ਬਠਿੰਡਾ/ਸੰਗਤ ਮੰਡੀ, 22 ਨਵੰਬਰ (ਅੰਮ੍ਰਿਤਪਾਲ ਸਿੰਘ ਵਲਾਣ/ਅੰਮ੍ਰਿਤਪਾਲ ਸ਼ਰਮਾ)- ਭਾਰਤ ਮਾਲਾ ਸੜਕ ਪ੍ਰੋਜੈਕਟ ਤਹਿਤ ਅੰਮਿ੍ਤਸਰ ਤੋਂ ਜਾਮਨਗਰ ਤੱਕ ਬਣਨ ਵਾਲੀ ਨੈਸ਼ਨਲ ਹਾਈਵੇ ਲਈ ਸੰਗਤ ਬਲਾਕ ਦੇ ਤਿੰਨ ਪਿੰਡਾਂ ਦੀ ਅਕਵਾਇਰ ਕੀਤੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਪਿੰਡ ਦੁੱਨੇਵਾਲਾ ਵਿਖੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਝੜਪ ਹੋ ਗਈ ਹੈ, ਜਿਸ ਕਾਰਨ ਮਾਹੌਲ ਤਨਾਅਪੂਰਨ ਬਣ ਗਿਆ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀਆ ਨੂੰ ਖਿਦੇੜਣ ਲਈ ਅੱਥਰੂ ਗੈਸ ਦੇ ਗੋਲੇ ਦਾਗਣ ਉਪਰੰਤ ਕਿਸਾਨਾਂ 'ਤੇ ਲਾਠੀਚਾਰਜ ਕਰ ਦਿੱਤਾ। ਜਿਸ ਕਾਰਨ ਕਈ ਕਿਸਾਨ ਅਤੇ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।