ਗੁਰਦੀਪ ਸਿੰਘ ਰੰਧਾਵਾ ਦੀ ਜਿੱਤ ’ਤੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਵਧਾਈ ਦੇਣ ਪਹੁੰਚੇ
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ ਦੀ ਜਿੱਤ ਹੋਣ ਉਪਰੰਤ ਪੰਜਾਬ ਦੇ ਕੈਬਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਸਾਥੀਆਂ ਸਮੇਤ ਗਿਣਤੀ ਕੇਂਦਰ ਸੁਖਜਿੰਦਰ ਕਾਲਜ ਗੁਰਦਾਸਪੁਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਜਿੱਥੇ ਗੁਰਦੀਪ ਸਿੰਘ ਰੰਧਾਵਾ ਨੂੰ ਵਧਾਈ ਦਿੱਤੀ, ਉੱਥੇ ਹੀ ਕਿਹਾ ਕਿ ਇਹ ਆਮ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਕਾਂਗਰਸ ਨੂੰ ਹਰਾਇਆ ਹੈ।