ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਿੱਤੀ ਗਿੱਦੜਬਾਹਾ ਸੀਟ
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)--ਗਿੱਦੜਬਾਹਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21062 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਗਏ ਹਨ। ਉਨ੍ਹਾਂ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਹਰਾਇਆ। ਜਦ ਕਿ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਸਾਬਕਾ ਵਿੱਤ ਮੰਤਰੀ ਪੰਜਾਬ ਤੀਜੇ ਨੰਬਰ ’ਤੇ ਰਹੇ। ਇਸ ਵਾਰ ਆਮ ਆਦਮੀ ਪਾਰਟੀ ਕਾਂਗਰਸ ਦਾ ਗੜ੍ਹ ਤੋੜਨ ਵਿਚ ਸਫ਼ਲ ਰਹੀ, ਕਿਉਂਕਿ ਆਮ ਆਦਮੀ ਪਾਰਟੀ ਨੂੰ ਮਜਬੂਤ ਰੂਪ ਵਿਚ ਹਰਦੀਪ ਸਿੰਘ ਡਿੰਪੀ ਢਿੱਲੋਂ ਉਮੀਦਵਾਰ ਮਿਲਿਆ। ਡਿੰਪੀ ਢਿੱਲੋਂ ਦੇ ਸਮਰਥਕਾਂ ਵਲੋਂ ਖੁਸ਼ੀ ਵਿਚ ਜਸ਼ਨ ਮਨਾਏ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਨੂੰ 69179, ਇੰਡੀਅਨ ਨੈਸ਼ਨਲ ਕਾਂਗਰਸ ਨੂੰ 48117 ਅਤੇ ਭਾਜਪਾ ਦੀ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੂੰ 12052 ਵੋਟਾਂ ਪ੍ਰਾਪਤ ਹੋਈਆਂ। 13 ਰਾਊਂਡ ਮੁਕੰਮਲ ਹੋ ਚੁੱਕੇ ਹਨ ਪਰ ਕੁਝ ਪੋਸਟਲ ਬੈਲਟਾਂ ਦੀ ਗਿਣਤੀ ਹੋ ਰਹੀ ਹੈ।