ਭਾਜਪਾ ਯੁਵਾ ਮੋਰਚਾ ਪ੍ਰਧਾਨ ਦੇ ਕਤਲ ਮਾਮਲੇ 'ਚ 6 ਨੌਜਵਾਨ ਹਥਿਆਰਾਂ ਸਮੇਤ ਗ੍ਰਿਫਤਾਰ
ਕਪੂਰਥਲਾ, 23 ਨਵੰਬਰ (ਅਮਰਜੀਤ ਸਿੰਘ ਸਡਾਨਾ)-ਪੁਰਾਣੀ ਰੰਜਿਸ਼ ਦੇ ਚਲਦਿਆਂ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਵਿਖੇ ਭਾਜਪਾ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦੇ ਹੋਏ ਕਤਲ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਪੁਲਿਸ ਨੇ ਇਸ ਮਾਮਲੇ ਵਿਚ ਛੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। ਐਸ.ਐਸ.ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਬੀਤੇ ਮਹੀਨੇ ਰਾਮਲੀਲਾ ਦੇ ਮੰਚਨ ਦੌਰਾਨ ਦੋਵਾਂ ਧਿਰਾਂ ਵਿਚ ਹੋਈ ਲੜਾਈ ਕਾਰਨ ਇਹ ਘਟਨਾ ਵਾਪਰੀ, ਜਿਸ ਵਿਚ ਭਾਜਪਾ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦੀ ਜਾਂਚ ਚਲੀ ਗਈ।