JALANDHAR WEATHER

ਪੰਜਾਬੀ ਬੋਲਣ ਵਾਲੇ ਵਿਦਿਆਰਥੀਆਂ ਨੂੰ ਜੁਰਮਾਨਾਂ ਕਰਨ ਵਾਲੇ ਸਕੂਲਾਂ ਖ਼ਿਲਾਫ਼ ਕਾਰਵਾਈ ਕਰੇ ਪੰਜਾਬ ਸਰਕਾਰ - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਨੰਦਪੁਰ ਸਾਹਿਬ , 23 ਨਵੰਬਰ (ਜੇ.ਐਸ.ਨਿੱਕੂਵਾਲ) - ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕੋਈ ਵੀ ਕੌਮ ਆਪਣੀ ਮਾਂ ਬੋਲੀ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦੀ । ਇਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਮਾਂ ਬੋਲੀ ਪੰਜਾਬੀ ਦੀ ਸਾਂਭ ਸੰਭਾਲ ਲਈ ਹੰਭਲਾ ਮਾਰਨਾ ਚਾਹੀਦਾ ਹੈ। ਕਿਉਂਕਿ ਦੁਨੀਆਂ ਦੇ ਸਾਰੇ ਦੇਸ਼ਾਂ ਵਿਚ ਸਿੱਖਿਆ ਉਹ ਆਪਣੀ ਮਾਂ ਬੋਲੀ ਵਿਚ ਦਿੰਦੇ ਹਨ। ਜਦੋਂ ਕਿ ਭਾਰਤ ਇਕ ਅਜਿਹਾ ਦੇਸ਼ ਹੈ, ਜਿੱਥੇ ਸਾਰੀ ਉਚੇਰੀ ਸਿੱਖਿਆ ਅੰਗਰੇਜੀ ਵਿਚ ਦਿੱਤੀ ਜਾ ਰਹੀ। ਉਨ੍ਹਾ ਕਿਹਾ ਕਿ ਪੰਜਾਬ ਅੰਦਰ ਕਾਨਵੈਂਟ ਸਕੂਲਾਂ ਵਿਚ ਪੰਜਾਬੀ ਬੋਲਣ ਵਾਲੇ ਵਿਦਿਆਰਥੀਆਂ ਨੂੰ ਜੁਰਮਾਨਾਂ ਕੀਤਾ ਜਾਂਦਾ ਹੈ।ਜਿਸ ਨੂੰ ਰੋਕਣ ਲਈ ਸੂਬਾ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਅਜਿਹੇ ਸਕੂਲਾਂ ਖ਼ਿਲਾਫ਼ ਕਾਰਵਾਈ ਕਰਨ ਪੰਜਾਬੀ ਭਾਸ਼ਾ ਦਾ ਵਿਕਾਸ ਹੋ ਸਕੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ