JALANDHAR WEATHER

ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ

ਵਡਾਲਾ ਗ੍ਰੰਥੀਆਂ (ਬਟਾਲਾ), 24 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੀ ਚੌਕੀ ਵਡਾਲਾ ਗ੍ਰੰਥੀਆਂ ਦੇ ਪਿੰਡ ਰਸੂਲਪੁਰ ਵਿਖੇ ਬੀਤੀ ਰਾਤ ਇਕ ਕਾਰ ਸਵਾਰ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸੰਬੰਧੀ ਮ੍ਰਿਤਕ ਬਲਬੀਰ ਸਿੰਘ ਸਾਬੀ (47) ਪੁੱਤਰ ਲਖਬੀਰ ਸਿੰਘ ਵਾਸੀ ਕਰਨਾਮਾ ਦੇ ਭਰਾ ਗੁਰਮੀਤ ਸਿੰਘ ਜੋ ਕਿ ਪਿੰਡ ਕਰਨਾਮਾ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਹਨ, ਨੇ ਦੱਸਿਆ ਕਿ ਉਸ ਦੇ ਭਰਾ ਬਲਬੀਰ ਸਿੰਘ ਜੋ ਕਿ ਇਲੈਕਟਰੀਸ਼ੀਅਨ ਦਾ ਕੰਮ ਕਰਦਾ ਹੈ, ਕਿਸੇ ਕੰਮ ਵਾਸਤੇ ਰਾਤੀਂ ਕਾਰ ਉਤੇ ਪਿੰਡ ਦੁਨੀਆ ਸੰਧੂ ਵਿਖੇ ਜਾ ਰਿਹਾ ਸੀ ਕਿ ਪਿੰਡ ਰਸੂਲਪੁਰ ਨਜ਼ਦੀਕ ਉਸ ਦੀ ਕਿਸੇ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਥਾਨ ਉਤੇ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਰ ਦੇ ਮੂਹਰੇ ਸ਼ੀਸ਼ੇ ਰਾਹੀਂ ਗੋਲੀ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਕੇਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀ ਨੂੰ ਫੜ ਲਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ