ਦਿੱਲੀ ਦੇ ਕਈ ਇਲਾਕਿਆਂ ਵਿਚ ਅੱਜ ਵੀ ਧੂੰਏਂ ਦੀ ਦਿਖੀ ਪਰਤ
ਨਵੀਂ ਦਿੱਲੀ, 25 ਨਵੰਬਰ- ਦਿੱਲੀ ਸਮੇਤ ਐਨ.ਸੀ.ਆਰ. ਵਿਚ ਆਉਣ ਵਾਲੇ ਦਿਨਾਂ ਵਿਚ ਪ੍ਰਦੂਸ਼ਣ ਤੋਂ ਕੋਈ ਰਾਹਤ ਨਹੀਂ ਮਿਲੇਗੀ। ਅੱਜ ਸਵੇਰੇ ਦਿੱਲੀ ਦੇ ਕਈ ਇਲਾਕਿਆਂ ’ਚ ਧੂੰਏਂ ਦੀ ਪਰਤ ਦੇਖਣ ਨੂੰ ਮਿਲੀ। ਇਕ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਆਨੰਦ ਵਿਹਾਰ ਵਿਚ ਹਵਾ ਦੀ ਗੁਣਵੱਤਾ 333 ਦਰਜ ਕੀਤੀ ਗਈ। ਐਤਵਾਰ ਨੂੰ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਬੇਹੱਦ ਖ਼ਰਾਬ ਸ਼੍ਰੇਣੀ ਵਿਚ ਦਰਜ ਕੀਤਾ ਗਿਆ। ਹਵਾ ਪ੍ਰਦੂਸ਼ਣ ਨੂੰ ਲੈ ਕੇ ਅੱਜ ਗੁਰੂਗ੍ਰਾਮ, ਨੋਇਡਾ ਅਤੇ ਫਰੀਦਾਬਾਦ ਦੇ ਸਕੂਲਾਂ ’ਚ ਛੁੱਟੀ ਹੈ। ਦਿੱਲੀ ਦੀ ਹਵਾ ਦੀ ਗੁਣਵੱਤਾ ਲਗਭਗ ਇਕ ਮਹੀਨੇ ਤੋਂ ਖ਼ਤਰਨਾਕ ਬਣੀ ਹੋਈ ਹੈ। ਪਹਿਲੀ ਵਾਰ 30 ਅਕਤੂਬਰ ਨੂੰ ਹਵਾ ਦੀ ਗੁਣਵੱਤਾ ਨੂੰ ‘ਬਹੁਤ ਖਰਾਬ’ ਸ਼੍ਰੇਣੀ ਵਿਚ ਦਰਜ ਕੀਤਾ ਗਿਆ ਸੀ।