ਸੰਪਰਦਾਏ ਬਾਬਾ ਬਿਧੀ ਚੰਦ ਜੀ ਦੇ ਤਤਕਾਲੀ ਮੁਖੀ ਬਾਬਾ ਦਇਆ ਸਿੰਘ ਸੁਰ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਕੀਤਾ ਸਨਮਾਨਿਤ
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੰਪਰਦਾਏ ਦਲ ਬਾਬਾ ਬਿਧੀ ਚੰਦ ਜੀ ਸੁਰ ਸਿੰਘ ਦੇ ਤਤਕਾਲੀ ਮੁਖੀ ਸੱਚਖੰਡ ਵਾਸੀ ਬਾਬਾ ਦਇਆ ਸਿੰਘ ਸੁਰ ਸਿੰਘ ਵਾਲਿਆਂ ਨੂੰ ਉਨ੍ਹਾਂ ਦੁਆਰਾ ਸਿੱਖ ਪੰਥ ਲਈ ਨਿਭਾਈਆਂ ਵਡਮੁੱਲੀਆਂ ਸੇਵਾਵਾਂ ਸਦਕਾ ਅੱਜ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਹੋਰ ਸਿੰਘ ਸਾਹਿਬਾਨ ਪਾਸੋਂ ਇਹ ਉਪਾਧੀ ਸੰਪਰਦਾਏ ਬਾਬਾ ਬਿਧੀ ਚੰਦ ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਨੇ ਜੈਕਾਰਿਆਂ ਦੀ ਗੂੰਜ ਦੌਰਾਨ ਹਾਸਿਲ ਕੀਤੀ। ਇਸ ਮੌਕੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਮਲਕੀਤ ਸਿੰਘ ਵਰਪਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਮੌਜੂਦ ਸਨ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਤੇ ਭਾਈ ਰਜਿੰਦਰ ਸਿੰਘ ਮਹਿਤਾ ਵੀ ਹਾਜ਼ਰ ਸਨ।