ਲੋਕ ਸਭਾ ਤੇ ਰਾਜ ਸਭਾ ਦੋ ਦਿਨ ਲਈ ਮੁਲਤਵੀ
ਨਵੀਂ ਦਿੱਲੀ, 25 ਨਵੰਬਰ- ਅੱਜ ਸ਼ੁਰੂ ਹੋਏ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ ਦੀ ਕਾਰਵਾਈ ਦੋ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ਦੀ ਕਾਰਵਾਈ 27 ਨਵੰਬਰ, ਸਵੇਰੇ 11 ਵਜੇ ਮੁੜ ਸ਼ੁਰੂ ਹੋਵੇਗੀ। ਇਸੇ ਤਰ੍ਹਾਂ ਹੀ ਰਾਜ ਸਭਾ ਦੀ ਕਾਰਵਾਈ 11.45 ਵਜੇ ਮੁੜ ਸ਼ੁਰੂ ਹੋਈ ਪਰ ਵਿਰੋਧੀ ਧਿਰ ਨੇ ਫਿਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸਦਨ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ। ਸੰਵਿਧਾਨ ਦਿਵਸ ਦੇ ਮੌਕੇ ’ਤੇ ਭਲਕੇ ਭਾਵ ਮੰਗਲਵਾਰ ਨੂੰ ਸਦਨ ਦੀ ਕਾਰਵਾਈ ਜਾਰੀ ਨਹੀਂ ਰਹੇਗੀ। ਅਜਿਹੇ ’ਚ ਬੁੱਧਵਾਰ ਨੂੰ ਸਦਨ ਦੀ ਕਾਰਵਾਈ ਫਿਰ ਤੋਂ ਸ਼ੁਰੂ ਹੋਵੇਗੀ।