JALANDHAR WEATHER

ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਕੁਲਤਾਰ ਸਿੰਘ ਸੰਧਵਾ, ਸਪੀਕਰ ਪੰਜਾਬ ਵਿਧਾਨ ਸਭਾ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਆਏ ਹਨ। ਹਾਲ ਹੀ ਵਿਚ ਹੋਈਆਂ ਜ਼ਿਮਨੀ ਚੋਣਾਂ ਵਿਚ ਵੱਡੇ ਨੇਤਾਵਾਂ ਦੀ ਹਾਰ ਬਾਰੇ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਜਨਤਾ ਸਭ ਤੋਂ ਵੱਡੀ ਹੁੰਦੀ ਹੈ। ਉਨ੍ਹਾਂ ਨੇ ਬੇਅਦਬੀ ਦੇ ਮਾਮਲਿਆਂ ਸੰਬੰਧੀ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਦੋ ਸਰਕਾਰਾਂ ਲੰਘੀਆਂ ਹਨ, ਇਹ ਸਿਰਫ਼ ਪੰਜਾਬ ਦੀ ‘ਆਪ’ ਸਰਕਾਰ ਹੈ, ਜਿਸ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਵਾਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ