ਬਜ਼ੁਰਗਾਂ ਦੀ ਪੈਨਸ਼ਨ ਰੋਕਣਾ ਬਹੁਤ ਵੱਡਾ ਪਾਪ- ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 25 ਨਵੰਬਰ- ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਕਾਨਫ਼ਰੰਸ ਵਿਚ ਉਨ੍ਹਾਂ ਦੇ ਨਾਲ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਤੇ ਸੌਰਭ ਭਾਰਦਵਾਜ ਵੀ ਮੌਜੂਦ ਰਹੇ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਜ਼ੁਰਗਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਰੋਕਣਾ ਬਹੁਤ ਵੱਡਾ ਪਾਪ ਹੈ ਤੇ ਮੈਂ ਜੇਲ੍ਹ ਤੋਂ ਬਾਹਰ ਆਉਣ ’ਤੋਂ ਬਾਅਦ ਸਭ ਤੋਂ ਪਹਿਲਾਂ ਰੁਕੀ ਹੋਈ ਪੈਨਸ਼ਨ ਚਾਲੂ ਕਰਵਾਈ। ਉਨ੍ਹਾਂ ਅੱਗੇ ਕਿਹਾ ਕਿ ਕੰਮ ਰੋਕਣ ਲਈ ਭਾਜਪਾ ਨੇ ਦਿੱਲੀ ਵਿਚ ਹੋਣ ਵਾਲੇ ਕੰਮ ਰੋਕਣ ਲਈ ਹੀ ਮੈਨੂੰ ਜੇਲ੍ਹ ਵਿਚ ਭੇਜ ਦਿੱਤਾ ਪਰ ਉਹ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਸਕੇ।