ਇੰਜਨੀਅਰ ਰਸ਼ੀਦ ਨੇ ਸਰਦ ਰੁੱਤ ਇਜਲਾਸ ਵਿਚ ਸ਼ਾਮਿਲ ਹੋਣ ਲਈ ਅੰਤਰਿਮ ਜ਼ਮਾਨਤ ਦੀ ਅਰਜ਼ੀ ਕੀਤੀ ਦਾਇਰ
ਨਵੀਂ ਦਿੱਲੀ, 25 ਨਵੰਬਰ- ਸੰਸਦ ਮੈਂਬਰ ਇੰਜਨੀਅਰ ਰਸ਼ੀਦ ਨੇ ਸੰਸਦ ਦੇ ਚੱਲ ਰਹੇ ਸੈਸ਼ਨ ਵਿਚ ਸ਼ਾਮਿਲ ਹੋਣ ਲਈ ਅੰਤਰਿਮ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਉਹ ਕਸ਼ਮੀਰ ਦੇ ਬਾਰਾਮੂਲਾ ਤੋਂ ਆਜ਼ਾਦ ਸੰਸਦ ਮੈਂਬਰ ਹਨ। ਪਟਿਆਲਾ ਹਾਊਸ ਕੋਰਟ ਨੇ ਨੋਟਿਸ ਜਾਰੀ ਕਰਕੇ ਐਨ.ਆਈ.ਏ. ਤੋਂ ਜਵਾਬ ਮੰਗਿਆ ਹੈ। ਮਾਮਲੇ ਦੀ ਸੁਣਵਾਈ 27 ਨਵੰਬਰ ਨੂੰ ਹੋਵੇਗੀ।