JALANDHAR WEATHER

ਸੁਪਰੀਮ ਕੋਰਟ ਨੇ ਸੰਵਿਧਾਨ ਵਿਚੋਂ ਧਰਮ ਨਿਰਪੱਖ ਅਤੇ ਸਮਾਜਵਾਦ ਸ਼ਬਦਾਂ ਨੂੰ ਹਟਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਕੀਤੀਆਂ ਰੱਦ

ਨਵੀਂ ਦਿੱਲੀ, 25 ਨਵੰਬਰ- ਸੁਪਰੀਮ ਕੋਰਟ ਨੇ ਸੰਵਿਧਾਨ ਵਿਚੋਂ ਧਰਮ ਨਿਰਪੱਖ ਅਤੇ ਸਮਾਜਵਾਦ ਸ਼ਬਦਾਂ ਨੂੰ ਹਟਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਹ ਪਟੀਸ਼ਨਾਂ ਸਾਬਕਾ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ, ਐਡਵੋਕੇਟ ਵਿਸ਼ਨੂੰ ਸ਼ੰਕਰ ਜੈਨ ਅਤੇ ਹੋਰਾਂ ਵਲੋਂ ਦਾਇਰ ਕੀਤੀਆਂ ਗਈਆਂ ਸਨ। ਵਰਨਣਯੋਗ ਹੈ ਕਿ ਸਾਲ 1976 ਵਿਚ ਪਾਸ ਕੀਤੇ ਗਏ ਸੰਵਿਧਾਨਕ ਸੋਧ ਤਹਿਤ ਧਰਮ ਨਿਰਪੱਖ ਅਤੇ ਸਮਾਜਵਾਦ ਵਰਗੇ ਸ਼ਬਦ ਜੋੜ ਦਿੱਤੇ ਗਏ ਸਨ। ਪਿਛਲੇ ਸ਼ੁੱਕਰਵਾਰ ਨੂੰ ਹੀ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਟੀਸ਼ਨ ਨੂੰ ਰੱਦ ਕਰਦਿਆਂ ਚੀਫ਼ ਜਸਟਿਸ ਨੇ ਕਿਹਾ ਕਿ ਇਸ ਪਟੀਸ਼ਨ ਨੂੰ ਵਿਸਥਾਰ ਨਾਲ ਸੁਣਨ ਦੀ ਲੋੜ ਨਹੀਂ ਹੈ। ਸੀ.ਜੇ.ਆਈ. ਨੇ ਕਿਹਾ ਕਿ ‘ਸਮਾਜਵਾਦ ਅਤੇ ਧਰਮ ਨਿਰਪੱਖ ਵਰਗੇ ਸ਼ਬਦ 1976 ’ਚ ਸੰਵਿਧਾਨਕ ਸੋਧ ਰਾਹੀਂ ਜੋੜੇ ਗਏ ਸਨ ਅਤੇ 1949 ’ਚ ਅਪਣਾਏ ਗਏ ਸੰਵਿਧਾਨ ’ਚ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ