JALANDHAR WEATHER

ਡੀ.ਸੀ. ਦਫ਼ਤਰ ਤਰਨਤਾਰਨ ਅੱਗੇ ਵਿਅਕਤੀ ਵਲੋਂ ਅੱਗ ਲਗਾ ਕੇ ਆਤਮ-ਹੱਤਿਆ

ਤਰਨਤਾਰਨ, 25 ਨਵੰਬਰ (ਹਰਿੰਦਰ ਸਿੰਘ)-ਦਫ਼ਤਰ ਡਿਪਟੀ ਕਮਿਸ਼ਨਰ ਤਰਨਤਾਰਨ ਅੱਗੇ ਇਕ ਵਿਅਕਤੀ ਵਲੋਂ ਆਪਣੇ ਆਪ ਨੂੰ ਅੱਗ ਲਗਾ ਲਈ ਗਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦਾ ਸਮਾਚਾਰ ਮਿਲਣ ’ਤੇ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਵਰਨਣਯੋਗ ਹੈ ਕਿ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਭਾਰੀ ਸੁਰੱਖਿਆ ਹੋਣ ਦੇ ਬਾਵਜੂਦ ਵੀ ਵਿਅਕਤੀ ਵਲੋਂ ਅੱਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਨਾਲ ਸੁਰੱਖਿਆ ਪ੍ਰਬੰਧਾਂ ਉਪਰ ਵੀ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ। ਫਿਲਹਾਲ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ, ਕਿਸ ਕਾਰਨ ਉਸ ਵਲੋਂ ਆਪਣੇ ਆਪ ਨੂੰ ਅੱਗ ਲਗਾਈ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ