ਏ.ਐਸ.ਆਈ. ਰਜੇਸ਼ ਕੁਮਾਰ ਦੀ ਸਿਹਤ ਵਿਗੜਨ ਕਾਰਨ ਮੌਤ
ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪੁਲਿਸ ਲਾਈਨ ਵਿਖੇ ਵਾਇਰਲੈੱਸ ਡਿਊਟੀ 'ਤੇ ਤਾਇਨਾਤ ਇਕ ਏ.ਐਸ.ਆਈ. ਦੀ ਸਿਹਤ ਵਿਗੜਨ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਰਜੇਸ਼ ਕੁਮਾਰ ਪੁੱਤਰ ਹਰੀਚੰਦ ਵਾਸੀ ਮੁਹੱਲਾ ਮਲਕਾਣਾ ਜੋ ਕਿ ਵਾਇਰਲੈੱਸ ਡਿਊਟੀ 'ਤੇ ਤਾਇਨਾਤ ਸਨ, ਦੀ ਬੀਤੀ ਰਾਤ ਸਿਹਤ ਵਿਗੜਨ 'ਤੇ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਸੀ। ਜਿਥੇ ਡਿਊਟੀ ਡਾਕਟਰ ਵਲੋਂ ਉਸਨੂੰ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਪਰ ਬਾਅਦ ਵਿਚ ਉਸਦੀ ਮੌਤ ਹੋ ਗਈ। ਅੱਜ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।