ਪੀ.ਐਮ. ਮੋਦੀ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ-ਮੰਤਰੀ ਅਸ਼ਵਿਨੀ ਵੈਸ਼ਨਵ
ਨਵੀਂ ਦਿੱਲੀ, 25 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਅੱਜ ਇਸ ਸੰਬੰਧ ਵਿਚ ਇਕ ਵੱਡਾ ਫੈਸਲਾ ਲਿਆ ਗਿਆ ਹੈ। ਕੁਦਰਤੀ ਖੇਤੀ 'ਤੇ ਰਾਸ਼ਟਰੀ ਮਿਸ਼ਨ। ਇਹ ਇਕ ਮਾਰਗ-ਦਰਸ਼ਨ ਵਾਲਾ ਫੈਸਲਾ ਹੈ, ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਸਾਡੇ ਦੇਸ਼ ਵਿਚ ਜ਼ਮੀਨ ਨੂੰ ਰਸਾਇਣਾਂ ਤੋਂ ਮੁਕਤ ਰੱਖਣ ਦੀ ਇਕ ਵੱਡੀ ਲੋੜ ਹੈ। ਇਸ ਪ੍ਰੋਜੈਕਟ ਦਾ ਅਨੁਮਾਨ ਲਗਭਗ 2,481 ਕਰੋੜ ਰੁਪਏ ਹੈ।