JALANDHAR WEATHER

ਲੰਡਨ : ਸੰਸਦ ਮੈਂਬਰ ਮੋਹਨ ਯਾਦਵ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਭੇਟ

ਲੰਡਨ [ਯੂਕੇ], 25 ਨਵੰਬਰ (ਏਐਨਆਈ) : ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਲੰਡਨ ਦੇ ਪਾਰਲੀਮੈਂਟ ਸਕੁਏਅਰ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ । ਮੁੱਖ ਮੰਤਰੀ ਮੋਹਨ ਯਾਦਵ ਸੂਬੇ ਵਿਚ ਉਦਯੋਗਿਕ ਵਿਕਾਸ ਨੂੰ ਉੱਚਾ ਚੁੱਕਣ ਅਤੇ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਯੂਨਾਈਟਿਡ ਕਿੰਗਡਮ ਅਤੇ ਜਰਮਨੀ ਦੇ ਛੇ ਦਿਨਾਂ ਦੌਰੇ 'ਤੇ ਹਨ। ਏਐਨਆਈ ਨਾਲ ਗੱਲ ਕਰਦੇ ਹੋਏ ਯਾਦਵ ਨੇ ਕਿਹਾ ਕਿ ਮੈਨੂੰ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਭੇਟ ਕਰਕੇ ਖੁਸ਼ੀ ਹੋਈ ਹੈ। ਪੂਰੇ ਦੇਸ਼ ਨੂੰ ਸੁਤੰਤਰਤਾ ਸੰਗਰਾਮ ਦੌਰਾਨ ਮਹਾਤਮਾ ਗਾਂਧੀ ਦੀ ਬਹਾਦਰੀ 'ਤੇ ਮਾਣ ਹੈ । ਮਹਾਤਮਾ ਗਾਂਧੀ ਨੇ ਦੇਸ਼ ਦੀ ਆਜ਼ਾਦੀ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ