ਡੀ.ਐਮ.ਸੀ. ਦੇ ਐਮਰਜੈਂਸੀ ਵਿਭਾਗ ਵਿਚ ਜਗਜੀਤ ਸਿੰਘ ਡੱਲੇਵਾਲ, ਮੀਡੀਆ ਨੂੰ ਮਿਲਣ ਦੀ ਇਜਾਜ਼ਤ ਨਹੀਂ
ਲੁਧਿਆਣਾ, 26 ਨਵੰਬਰ (ਜਸਵਿੰਦਰ ਸਿੰਘ ਜੱਸੀ)- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਇਸ ਸਮੇਂ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਰੱਖਿਆ ਗਿਆ ਹੈ, ਜਿੱਥੇ ਕਿ ਮੀਡੀਆ ਨੂੰ ਉਨ੍ਹਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਹੈ। ਮੌਕੇ ਦੇ ਹਾਲਾਤ ਦੀ ਗੱਲ ਕਰੀਏ ਤਾਂ ਐਮਰਜੰਸੀ ਦੇ ਬਾਹਰ ਅਤੇ ਡੀ.ਐਮ.ਸੀ. ਹਸਪਤਾਲ ਦੇ ਮੁੱਖ ਗੇਟ ਦੇ ਬਾਹਰ ਪੁਲਿਸ ਤਾਇਨਾਤ ਕੀਤੀ ਗਈ ਹੈ।