JALANDHAR WEATHER

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਚਾਰ ਅਧੀਨ ਮਸਲੇ 'ਤੇ ਫਰਜ਼ੀ ਪੋਸਟਾਂ ਸੋਸ਼ਲ ਮੀਡੀਆ 'ਤੇ ਪਾਉਣਾ ਅਤਿ ਨਿੰਦਣਯੋਗ - ਡਾ. ਚੀਮਾ

ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਨੇ ਸ਼ਰਾਰਤੀ ਅਨਸਰਾਂ ਅਤੇ ਪੰਥ ਵਿਰੋਧੀ ਤਾਕਤਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਚਾਰ ਅਧੀਨ ਸਾਬਕ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਮੁੱਦੇ ਉਤੇ ਸਿੱਖ ਸੰਗਤ ਨੂੰ ਗੁੰਮਰਾਹ ਕਰਨ ਲਈ ਝੂਠੀ ਮਨਘੜ੍ਹਤ ਅਤੇ ਰਾਜਨੀਤੀ ਤੋਂ ਪ੍ਰੇਰਿਤ ਸਮੱਗਰੀ ਸੋਸ਼ਲ ਮੀਡੀਆ ਉਤੇ ਪੋਸਟ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸੰਗਤ ਵੀ ਅਜਿਹੀਆਂ ਪੰਥ ਵਿਰੋਧੀ ਸ਼ਕਤੀਆਂ ਤੋਂ ਸੁਚੇਤ ਰਹੇ। ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪਾਰਟੀ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹਾ ਕੂੜ ਪ੍ਰਚਾਰ ਪਹਿਲੇ ਸਮਿਆਂ ਵਿਚ ਚੋਣਾਂ ਦੌਰਾਨ ਨਜ਼ਰ ਆਉਂਦਾ ਸੀ ਪਰ ਹੁਣ ਕੁਝ ਪੰਥ ਵਿਰੋਧੀ ਸ਼ਕਤੀਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਮ ਉਤੇ ਕੂੜ ਪ੍ਰਚਾਰ ਕਰ ਰਹੇ ਹਨ ਅਤੇ ਕੋਝੇ ਹੱਥਕੰਡੇ ਅਪਣਾ ਕੇ ਸਿੱਖ ਸੰਸਥਾਵਾਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ, ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਗੋਗੀ, ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਕਲੋਤਾ, ਸਾਬਕਾ ਪ੍ਰਧਾਨ ਜਥੇਦਾਰ ਰਾਮ ਸਿੰਘ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ