ਜੈਪੁਰ : 11ਵੀਂ ਜਮਾਤ ਦੇ ਵਿਦਿਆਰਥੀ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਉਦੈਪੁਰ (ਜੈਪੁਰ), 26 ਨਵੰਬਰ-ਰਾਜਸਥਾਨ ਦੇ ਉਦੈਪੁਰ ਜ਼ਿਲ੍ਹੇ ਵਿਚ 17 ਸਾਲਾ ਸਕੂਲੀ ਵਿਦਿਆਰਥੀ ਨੇ ਇਕ ਮਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ 11ਵੀਂ ਜਮਾਤ ਦਾ ਵਿਦਿਆਰਥੀ ਕ੍ਰਿਸ਼ ਪਾਮੇਚਾ ਮੋਟਰਸਾਈਕਲ 'ਤੇ ਇਕੱਲਾ ਹੀ ਮਾਲ ਗਿਆ ਅਤੇ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਿਦਿਆਰਥੀ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।