ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ
ਨਵੀਂ ਦਿੱਲੀ, 27 ਨਵੰਬਰ- ਸੰਸਦ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਵਲੋਂ ਮਣੀਪੁਰ ਤੇ ਗੌਤਮ ਅਡਾਨੀ ਮੁੱਦੇ ’ਤੇ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ, ਜਿਸ ਕਾਰਨ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।