ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਸੰਬੰਧੀ ਬਣਾਏ ਜਾਣ ਸਖ਼ਤ ਕਾਨੂੰਨ- ਅਸ਼ਵਨੀ ਵੈਸ਼ਨਵ
ਨਵੀਂ ਦਿੱਲੀ, 27 ਨਵੰਬਰ- ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਨੂੰ ਰੋਕਣ ਦੇ ਕਾਨੂੰਨਾਂ ਸੰਬੰਧੀ ਲੋਕ ਵਿਚ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਸਾਡੇ ਦੇਸ਼ ਦੇ ਸੱਭਿਆਚਾਰ ਅਤੇ ਉਨ੍ਹਾਂ ਦੇਸ਼ਾਂ ਦੇ ਸੱਭਿਆਚਾਰ ਵਿਚ ਬਹੁਤ ਫਰਕ ਹੈ, ਜਿੱਥੋਂ ਇਹ ਸੋਸ਼ਲ ਮੀਡੀਆ ਪਲੇਟਫਾਰਮ ਆਏ ਹਨ, ਇਸ ਲਈ ਮੈਂ ਚਾਹੁੰਦਾ ਹਾਂ ਕਿ ਸੰਸਦ ਦੀ ਸਟੈਂਡਿੰਗ ਕਮੇਟੀ ਇਹ ਮੁੱਦਾ ਚੁੱਕੇ ਤੇ ਇਸ ਸੰਬੰਧੀ ਸਖ਼ਤ ਕਾਨੂੰਨ ਬਣਾਏ ਜਾਣ।