ਸਰਕਾਰ ਦੇਵੇ ਵਿਰੋਧੀਆਂ ਦੇ ਸਵਾਲਾਂ ਦਾ ਜਵਾਬ- ਹਰਸਿਮਰਤ ਕੌਰ ਬਾਦਲ
ਨਵੀਂ ਦਿੱਲੀ, 27 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਦਨ ਨੂੰ ਚਲਾਉਣ ਦੀ ਜ਼ਿੰਮੇਵਾਰੀ ਸਰਕਾਰ ’ਤੇ ਹੈ ਅਤੇ ਜੇਕਰ ਵਿਰੋਧੀ ਧਿਰ ਕੋਈ ਸਵਾਲ ਪੁੱਛ ਰਹੀ ਹੈ ਤਾਂ ਉਨ੍ਹਾਂ ਦਾ ਜਵਾਬ ਦੇਣਾ ਉਨ੍ਹਾਂ ਦਾ ਫਰਜ਼ ਹੈ, ਵਿਰੋਧੀ ਧਿਰ ਜੋ ਸਵਾਲ ਪੁੱਛ ਰਹੀ ਹੈ, ਉਨ੍ਹਾਂ ਦੇ ਜਵਾਬ ਦੇਣ ਤਾਂ ਉਨ੍ਹਾਂ ਨੂੰ ਹੰਗਾਮਾ ਕਰਨ ਦਾ ਮੌਕਾ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਜਨਤਾ ਦੇ ਮੁੱਦੇ, ਕਿਸਾਨਾਂ ਦਾ ਮੁੱਦਾ, ਬੇਰੁਜ਼ਗਾਰੀ ਇਕ ਵੱਡਾ ਮੁੱਦਾ ਹੈ, ਮਹਿੰਗਾਈ ਇਕ ਮੁੱਦਾ ਹੈ, ਮੇਰੇ ਰਾਜ ਵਿਚ ਸਾਡੀ ਰਾਜਧਾਨੀ ਖੋਹੀ ਜਾ ਰਹੀ ਹੈ, ਸਾਡੇ ਤੋਂ ਸਾਡਾ ਪਾਣੀ ਖੋਹਿਆ ਜਾ ਰਿਹਾ ਹੈ, ਸਾਡੀ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਨਹੀਂ ਹੋ ਰਹੀਆਂ, ਮੈਂ ਇਹ ਮੁੱਦੇ ਕਿੱਥੇ ਚੁੱਕਾਂ? ਇਸ ਲਈ ਜਨਤਾ ਦੇ ਪੈਸੇ ਦੀ ਬਰਬਾਦੀ ਕੀਤੀ ਜਾ ਰਹੀ ਹੈ, ਕਿਉਂਕਿ ਲੋਕਾਂ ਨੇ ਸਾਨੂੰ ਚੁਣ ਕੇ ਇਥੇ ਭੇਜਿਆ ਹੈ ਤੇ ਅਸੀਂ ਉਨ੍ਹਾਂ ਪ੍ਰਤੀ ਜਵਾਬਦੇਹ ਹਾਂ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇ ਕੇ ਸਦਨ ਨੂੰ ਚੱਲਣ ਦਿੱਤਾ ਜਾਣਾ ਚਾਹੀਦਾ ਹੈ?