JALANDHAR WEATHER

ਐਡਵੋਕੇਟ ਧਾਮੀ ਵਲੋਂ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਕੁਲਦੀਪ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਸ. ਕੁਲਦੀਪ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਇਮਾਨਦਾਰ ਅਤੇ ਮਨੁੱਖਤਾ ਪ੍ਰਤੀ ਹਮਦਰਦੀ ਭਰੀ ਸੋਚ ਰੱਖਣ ਵਾਲੇ ਇਨਸਾਨ ਸਨ, ਜਿਨ੍ਹਾਂ ਵਲੋਂ ਸੁਪਰੀਮ ਕੋਰਟ ਦੇ ਬਤੌਰ ਜੱਜ ਵਜੋਂ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ. ਕੁਲਦੀਪ ਸਿੰਘ ਨੇ ਪ੍ਰਦੂਸ਼ਣ ਅਤੇ ਵਾਤਾਵਰਣ ਦੇ ਮਾਮਲਿਆਂ ਵਿਚ ਮਿਸਾਲੀ ਫੈਸਲੇ ਸੁਣਾਏ। ਇਸ ਦੇ ਨਾਲ ਹੀ ਸਿੱਖ ਸੰਘਰਸ਼ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ਦੀ ਜਾਂਚ ਵੀ ਕਰਵਾਈ। ਜਸਟਿਸ ਕੁਲਦੀਪ ਸਿੰਘ ਦਾ ਅਕਾਲ ਚਲਾਣਾ ਸਮਾਜ ਅਤੇ ਪਰਿਵਾਰ ਲਈ ਵੱਡਾ ਘਾਟਾ ਹੈ ਜੋ ਕਿ ਪੂਰਾ ਨਹੀਂ ਹੋ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਸਟਿਸ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ