JALANDHAR WEATHER

ਐੱਨ.ਆਈ.ਏ. ਵਲੋਂ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ

ਨਵੀਂ ਦਿੱਲੀ, 27 ਨਵੰਬਰ-ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਬੁੱਧਵਾਰ ਨੂੰ ਦੇਸ਼ 'ਚ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਤਸਕਰੀ ਕਰਨ ਦੀ ਅੱਤਵਾਦੀ ਸੰਗਠਨਾਂ ਦੀ ਸਾਜ਼ਿਸ਼ ਦੀ ਜਾਂਚ ਦੇ ਹਿੱਸੇ ਵਜੋਂ ਕਈ ਸੂਬਿਆਂ 'ਚ 9 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਐਨ.ਆਈ.ਏ. ਦੀਆਂ ਟੀਮਾਂ ਨੇ ਹਰਿਆਣਾ ਦੇ ਪਲਵਲ, ਫਰੀਦਾਬਾਦ ਅਤੇ ਗੁਰੂਗ੍ਰਾਮ ਜ਼ਿਲ੍ਹਿਆਂ, ਪੰਜਾਬ ਦੇ ਜਲੰਧਰ ਜ਼ਿਲ੍ਹੇ ਅਤੇ ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿਚ "ਅੱਤਵਾਦੀ-ਗੈਂਗਸਟਰ ਸਿੰਡੀਕੇਟ ਕੇਸ" ਵਿਚ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ