ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ
ਨਵੀਂ ਦਿੱਲੀ, 28 ਨਵੰਬਰ- ਸੰਸਦ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਜਿਵੇਂ ਹੀ ਪ੍ਰਸ਼ਨ ਕਾਲ ਸ਼ੁਰੂ ਹੋਇਆ ਤਾਂ ਵਿਰੋਧੀ ਸੰਸਦ ਮੈਂਬਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਤੇ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।