ਦਿੱਲੀ ਦੁਨੀਆ ਦੀ ਸਭ ਤੋਂ ਅਸੁਰੱਖਿਅਤ ਰਾਜਧਾਨੀ- ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 28 ਨਵੰਬਰ- ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਇਕ ਪ੍ਰੈਸ ਕਾਨਫ਼ਰੰਸ ਸੱਦੀ ਗਈ। ਇਸ ਦੌਰਾਨ ਉਨ੍ਹਾਂ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ। ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਦਿੱਲੀ ਅਸੁਰੱਖਿਅਤ ਹੋ ਚੁੱਕੀ ਹੈ ਤੇ ਕਾਨੂੰਨ ਵਿਵਸਥਾ ਦੀ ਹਾਲਤ ਖ਼ਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ‘ਰੇਪ ਕੈਪੀਟਲ ਆਫ਼ ਇੰਡੀਆ’ ਬਣ ਗਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸੁਰੱਖਿਆ ਦਾ ਜ਼ਿੰਮਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੋਲ ਹੈ ਤੇ ਉਨ੍ਹਾਂ ਦੇ ਘਰ ਤੋਂ ਕੁਝ ਦੂਰੀ ’ਤੇ ਹੀ ਮਹਿਲਾਵਾਂ ਨਾਲ ਜਬਰ ਜਨਾਹ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਵਿਚ ਮੈਨੂੰ ਨਹੀਂ ਬਲਕਿ ਅਪਰਾਧ ਨੂੰ ਰੋਕੋ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਦਾ ਲੋਕਾਂ ’ਚ ਵੱਡਾ ਖ਼ੌਫ਼ ਪੈਦਾ ਹੋ ਚੁੱਕਾ ਹੈ।