JALANDHAR WEATHER

ਡੀ.ਐਮ.ਸੀ. ਅੱਗੇ ਕਿਸਾਨਾਂ ਨੇ ਲਗਾਇਆ ਧਰਨਾ, ਪੁਲਿਸ ਨੇ ਲਿਆ ਹਿਰਾਸਤ ਵਿਚ

ਲੁਧਿਆਣਾ, 28 ਨਵੰਬਰ (ਰੂਪੇਸ਼ ਕੁਮਾਰ)- ਲੁਧਿਆਣਾ ਡੀ.ਐਮ.ਸੀ. ਹਸਪਤਾਲ ਵਿਚ ਪੁਲਿਸ ਵਲੋਂ ਰੱਖੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਕਿਸਾਨ ਜਥੇਬੰਦੀਆਂ ਨੂੰ ਪੁਲਿਸ ਨੇ ਮਿਲਣ ਤੋਂ ਰੋਕ ਦਿੱਤਾ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਗੇਟ ਅੱਗੇ ਧਰਨਾ ਲਗਾ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਵਲੋਂ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠਣਾ ਸੀ ਮਗਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਲੁਧਿਆਣਾ ਡੀ.ਐਮ.ਸੀ. ਵਿਖੇ ਦਾਖਲ ਕਰਵਾ ਦਿੱਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ