ਤਲਬ ਕੀਤੇ ਸੁਧਾਰ ਲਹਿਰ ਦੇ ਆਗੂਆਂ ਨੇ ਦਿੱਤੇ ਅਸਤੀਫ਼ੇ
ਚੰਡੀਗੜ੍ਹ, 28 ਨਵੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਲਬ ਕੀਤੇ ਸੁਧਾਰ ਲਹਿਰ ਦੇ ਆਗੂਆਂ ਵਲੋਂ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਗਏ ਹਨ। ਪਾਰਟੀ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਉਨ੍ਹਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ ਹਨ। ਇਸ ਦੇ ਨਾਲ ਹੀ ਉਨ੍ਹਾਂ ਆਗੂਆਂ ਨੂੰ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੀ ਨਸੀਹਤ ਦਿੱਤੀ ਹੈ।