1 ਦਸੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਘਿਰਾਓ - ਕਾਕਾ ਸਿੰਘ ਕੋਟੜਾ
ਖਨੌਰੀ (ਸੰਗਰੂਰ), 28 ਨਵੰਬਰ (ਬਲਵਿੰਦਰ ਸਿੰਘ ਥਿੰਦ)-ਖਨੌਰੀ ਸਰਹੱਦ 'ਤੇ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚੇ ਦੀ ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਣ ਤੋਂ ਪਹਿਲਾਂ ਹੀ ਖਨੌਰੀ ਸਰਹੱਦ ਤੋਂ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਦੇ ਸੰਬੰਧ ਵਿਚ ਮੈਰਾਥਨ ਮੀਟਿੰਗ ਹੋਈ, ਜਿਸ ਵਿਚ ਦੋਵਾਂ ਫੋਰਮਾਂ ਵਲੋਂ ਫੈਸਲਾ ਲਿਆ ਗਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਹਿਰਾਸਤ ਵਿਚ ਲਏ ਜਾਣ ਦੇ ਖਿਲਾਫ 1 ਦਸੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਕੋਠੀ (ਰਿਹਇਸ਼) ਦਾ ਇਕ ਦਿਨ ਲਈ ਘਿਰਾਓ ਕੀਤਾ ਜਾਵੇਗਾ। ਇਹ ਜਾਣਕਾਰੀ ਜਥੇਬੰਦੀ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਸ਼ਾਮ ਵੇਲੇ ਦੋਵਾਂ ਫੋਰਮਾਂ ਦੀ ਪ੍ਰੈੱਸ ਕਾਨਫਰੰਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।