JALANDHAR WEATHER

ਕੌਮੀ ਇਨਸਾਫ਼ ਮੋਰਚਾ ਵਲੋਂ 7 ਜਨਵਰੀ 2025 ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰਨ ਦਾ ਐਲਾਨ

 ਡੀਗੜ੍ਹ, 29 ਨਵੰਬਰ - (ਅਜਾਇਬ ਸਿੰਘ) - ਕੌਮੀ ਇਨਸਾਫ ਮੋਰਚਾ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਨੇ ਅੱਜ ਚੰਡੀਗੜ੍ਹ ਵਿਚ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਖ਼ੁਲਾਸਾ ਕੀਤਾ ਕਿ ਕੌਮੀ ਇਨਸਾਫ ਮੋਰਚਾ ਵਲੋਂ 7 ਜਨਵਰੀ 2025 ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕੀਤਾ ਜਾਵੇਗਾ। ਇਸ ਮੌਕੇ 'ਤੇ ਕੌਮੀ ਇਨਸਾਫ ਮੋਰਚੇ ਦੇ ਹੋਰ ਵੀ ਪ੍ਰਮੁੱਖ ਆਗੂ ਸ਼ਾਮਿਲ ਸਨ। ਇਨਾ ਸਾਰੇ ਆਗੂਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿਚ ਲਏ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਕੜੀ ਆਲੋਚਨਾ ਕਰਦਿਆਂ ਸਰਕਾਰ ਦੀ ਕਾਰਵਾਈ ਦੀ ਨਿਖੇਧੀ ਵੀ ਕੀਤੀ । ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਲੰਮੇ ਸਮੇਂ ਤੋਂ ਲਟਕਦਾ ਆ ਰਿਹਾ ਹੈ ਨਾ ਤੇ ਕੇਂਦਰ ਸਰਕਾਰ ਇਸ ਪ੍ਰਤੀ ਸੁਹਿਰਦ ਹੈ ਅਤੇ ਨਾ ਹੀ ਪੰਜਾਬ ਸਰਕਾਰ ਵਲੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਲਈ ਕੋਈ ਕਦਮ ਉਠਾਏ ਜਾ ਰਹੇ ਹਨ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਦੀ ਇਸ ਚੁੱਪੀ ਪ੍ਰਤੀ ਵੀ ਸਵਾਲ ਖੜੇ ਕੀਤੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ