JALANDHAR WEATHER

ਚੋਣਾਂ ਬੈਲਟ ਪੇਪਰਾਂ ਨਾਲ ਹੋਣੀਆਂ ਚਾਹੀਦੀਆਂ ਹਨ - ਲਾਲੂ ਯਾਦਵ

ਪਟਨਾ (ਬਿਹਾਰ), 29 ਨਵੰਬਰ (ਏ.ਐਨ.ਆਈ.) - ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਨੇ ਕਿਹਾ ਕਿ ਚੋਣਾਂ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਨੂੰ ਬੈਲਟ ਪੇਪਰਾਂ ਨਾਲ ਬਦਲਿਆ ਜਾਣਾ ਚਾਹੀਦਾ ਹੈ। ਲਾਲੂ ਯਾਦਵ ਨੇ ਕਿਹਾ, "ਸਾਡੀ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਬਿਹਾਰ ਚੋਣਾਂ ਜਿੱਤੇਗੀ। ਸਾਨੂੰ ਬਹੁਮਤ ਮਿਲੇਗਾ। ਚੋਣਾਂ ਬੈਲਟ ਪੇਪਰਾਂ ਨਾਲ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ । ਬਿਹਾਰ ਵਿਚ ਵਿਧਾਨ ਸਭਾ ਚੋਣਾਂ ਅਕਤੂਬਰ-ਨਵੰਬਰ 2025 ਵਿਚ ਹੋਣ ਦੀ ਸੰਭਾਵਨਾ ਹੈ। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਵਿਰੋਧੀ ਪਾਰਟੀ ਅਤੇ ਨੇਤਾਵਾਂ ਨੇ ਈ.ਵੀ.ਐਮ. ਉੱਤੇ ਸਵਾਲ ਉਠਾਏ ਹਨ। ਇਸ ਤੋਂ ਪਹਿਲਾਂ 26 ਨਵੰਬਰ ਨੂੰ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਨੂੰ ਬੈਲਟ ਪੇਪਰਾਂ ਨਾਲ ਬਦਲਣ ਦੀ ਮੰਗ ਕਰਦੇ ਹੋਏ ਦੋਸ਼ ਲਾਇਆ ਸੀ ਕਿ ਐਸ.ਸੀ., ਐਸ.ਟੀ., ਓ.ਬੀ.ਸੀ. ਅਤੇ ਗ਼ਰੀਬ ਭਾਈਚਾਰਿਆਂ ਦੀਆਂ ਵੋਟਾਂ ਬਰਬਾਦ ਕੀਤੀਆਂ ਜਾ ਰਹੀਆਂ ਹਨ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ