ਵੱਡੀ ਖ਼ਬਰ : ਸੋਮਵਾਰ ਤੋਂ ਪੰਜਾਬ ਦੇ ਸਬ-ਰਜਿਸਟਰਾਰ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਸ਼ੁਰੂ ਕਰਨਗੇ ਆਪਣਾ ਕੰਮਕਾਜ
ਅਜਨਾਲਾ (ਅੰਮ੍ਰਿਤਸਰ), 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਖ਼ਿਲਾਫ਼ ਵਿਜੀਲੈਂਸ ਵਲੋਂ ਦਰਜ ਮਾਮਲੇ ਤੋਂ ਬਾਅਦ ਪੰਜਾਬ ਭਰ ਦੇ ਸਬ-ਰਜਿਸਟਰਾਰ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਵਲੋਂ ਆਪਣਾ ਕੰਮਕਾਜ ਠੱਪ ਰੱਖਿਆ ਜਾ ਰਿਹਾ ਸੀ ਤੇ ਅੱਜ ਐਸੋਸੀਏਸ਼ਨ ਵਲੋਂ ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਹੋਰਨਾਂ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਤੋਂ ਬਾਅਦ ਸੋਮਵਾਰ ਤੋਂ ਆਪਣਾ ਕੰਮਕਾਜ ਪਹਿਲਾਂ ਵਾਂਗ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਦੇਰ ਸ਼ਾਮ ਐਸੋਸੀਏਸ਼ਨ ਦੇ ਸਹਿ ਪ੍ਰਧਾਨ ਤਹਿਸੀਲਦਾਰ ਲਛਮਣ ਸਿੰਘ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਦਿੰਦਿਆਂ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਜਾਂਚ ਆਈ.ਪੀ.ਐੱਸ. ਅਧਿਕਾਰੀ ਜਗਪ੍ਰੀਤ ਸਿੰਘ ਐੱਸ.ਐੱਸ.ਪੀ. ਵਿਜੀਲੈਂਸ ਨੂੰ ਜਾਂਚ ਦੇ ਆਦੇਸ਼ ਜਾਰੀ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵਲੋਂ ਕੀਤੀ ਜਾ ਰਹੀ ਹੜਤਾਲ ਨੂੰ 5 ਦਸੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।